ਨਿਊਜ਼ ਪੰਜਾਬ
11 ਜੁਲਾਈ,2026
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਰਹੱਦ ਪਾਰ ਹੈਰੋਇਨ ਭੇਜੀ ਜਾਂਦੀ ਸੀ, ਜਿਸ ਨੂੰ ਸਥਾਨਕ ਨੌਜਵਾਨ ਚੁੱਕ ਕੇ ਅੱਗੇ ਸਪਲਾਈ ਕਰਦੇ ਸਨ। ਪੁਲਿਸ ਅਨੁਸਾਰ ਜ਼ਬਤ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 48 ਕਰੋੜ ਰੁਪਏ ਹੈ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਜਾਂਚ ਨੂੰ ਹੋਰ ਤੇਜ਼ ਕਰ ਰਹੀ ਹੈ।
