ਨਿਊਜ਼ ਪੰਜਾਬ
11 ਜੁਲਾਈ 2026
ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅਪਡੇਟ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। 25 ਜੂਨ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜਦਕਿ 99.34 ਫ਼ੀਸਦੀ ਘਰਾਂ ਤੱਕ ਫਾਰਮ ਪਹੁੰਚਾਏ ਜਾ ਚੁੱਕੇ ਹਨ। ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ 11 ਅਤੇ 12 ਜੁਲਾਈ ਨੂੰ ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਵੋਟਰ ਆਪਣੇ ਵੇਰਵੇ ਅਪਡੇਟ ਕਰਵਾ ਸਕਣਗੇ ਅਤੇ ਗਣਨਾ ਫਾਰਮ ਜਮ੍ਹਾਂ ਕਰਵਾ ਸਕਣਗੇ।
