ਵੀਅਤਨਾਮ ‘ਚ ਦਰਦਨਾਕ ਹਾਦਸਾ, ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ; 15 ਦੀ ਮੌਤ, ਰਾਹਤ ਕਾਰਜ ਜਾਰੀ

ਨਿਊਜ਼ ਪੰਜਾਬ

11 ਜੁਲਾਈ 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਕਿਸ਼ਤੀ ਵਿੱਚ 32 ਭਾਰਤੀ ਸੈਲਾਨੀਆਂ ਸਮੇਤ ਕੁੱਲ 36 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 15 ਭਾਰਤੀ ਸੈਲਾਨੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਵੀਅਤਨਾਮ ਵਿੱਚ ਭਾਰਤੀ ਦੂਤਾਵਾਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਥਾਨਕ ਅਧਿਕਾਰੀਆਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।