ਨਿਊਜ਼ ਪੰਜਾਬ
14 ਜੁਲਾਈ 2026
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਅੱਜ ਪੰਜਾਬ ਦੇ 43 ਟੋਲ ਪਲਾਜ਼ਿਆਂ ‘ਤੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਵੇਰੇ 11:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਚੱਲਣ ਵਾਲੇ ਇਸ ਧਰਨੇ ਦੌਰਾਨ ਸਾਰੇ ਨਿਰਧਾਰਤ ਟੋਲ ਪਲਾਜ਼ੇ ਟੋਲ ਮੁਕਤ ਰਹਿਣਗੇ ਅਤੇ ਕਿਸੇ ਵੀ ਵਾਹਨ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾਵੇਗਾ। ਕਿਸਾਨ ਜਥੇਬੰਦੀਆਂ ਪੰਜਾਬ ਦੀ ਲੈਂਡ ਪੂਲਿੰਗ ਨੀਤੀ, ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA), ਲੈਂਡ ਮੌਰਗੇਜ ਬੈਂਕ ਨਾਲ ਜੁੜੇ ਮੁੱਦਿਆਂ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੀਆਂ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
