ਪੰਜਾਬੀ ਸਾਹਿਤ ਨੂੰ ਵੱਡਾ ਘਾਟਾ: ਉੱਘੀ ਲੇਖਿਕਾ ਡਾ. ਇਕਬਾਲ ਕੌਰ ਸੌਂਦ ਦਾ ਦੇਹਾਂਤ

ਨਿਊਜ਼ ਪੰਜਾਬ

14 ਜੁਲਾਈ,2026

ਪੰਜਾਬੀ ਸਾਹਿਤ ਜਗਤ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉੱਘੀ ਪੰਜਾਬੀ ਲੇਖਿਕਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਬਕਾ ਪ੍ਰੋਫੈਸਰ ਅਤੇ ਨਾਰੀ ਚੇਤਨਾ ਮੰਚ ਅੰਮ੍ਰਿਤਸਰ ਦੀ ਸਰਗਰਮ ਅਹੁਦੇਦਾਰ ਡਾ. ਇਕਬਾਲ ਕੌਰ ਸੌਂਦ ਦਾ ਅੱਜ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪ੍ਰਿੰਸੀਪਲ ਨਰੋਤਮ ਸਿੰਘ ਦੀ ਧਰਮ ਪਤਨੀ ਸਨ। ਆਪਣੇ ਸਾਹਿਤਕ ਜੀਵਨ ਦੌਰਾਨ ਉਨ੍ਹਾਂ ਨੇ ਅਨੇਕਾਂ ਮਹੱਤਵਪੂਰਨ ਪੁਸਤਕਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਅਮੋਲ ਯੋਗਦਾਨ ਦਿੱਤਾ। ਉਨ੍ਹਾਂ ਦੇ ਦੇਹਾਂਤ ਨਾਲ ਸਾਹਿਤਕ, ਸਿੱਖਿਆ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਸੌਂਦ ਦਾ ਅੰਤਿਮ ਸੰਸਕਾਰ ਕੱਲ੍ਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।