ਨਿਊਜ਼ ਪੰਜਾਬ
14 ਜੁਲਾਈ,2026
ਬਰਨਾਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਲਾਕ ਮਹਿਲ ਕਲਾਂ ਦੇ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਗ੍ਰਾਮ ਪੰਚਾਇਤ ਛੀਨੀਵਾਲ ਕਲਾਂ ਦੇ ਸਰਕਾਰੀ ਫੰਡਾਂ ਅਤੇ ਗ੍ਰਾਂਟਾਂ ਦੀ ਕਥਿਤ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡ ਕੁਆਟਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਰਨਾਲਾ ਦਫ਼ਤਰ ਵਿਖੇ ਨਿਰਧਾਰਤ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਸੁਖਦੀਪ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦਾ ਮੋਬਾਈਲ ਫੋਨ ਬੰਦ ਮਿਲਿਆ। ਮਾਮਲੇ ਦੀ ਅਗਲੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ।
