ਨਿਊਜ਼ ਪੰਜਾਬ
14 ਜੁਲਾਈ,2026
ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਸਦਰ ਥਾਣਾ ਮੋਰਿੰਡਾ ਵਿੱਚ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਰੋਪੜ ਜ਼ਿਲ੍ਹੇ ਦੇ ਪਿੰਡ ਚਤਾਮਲਾ ਦੇ ਇੱਕ ਕਿਸਾਨ ਦੀ ਸ਼ਿਕਾਇਤ ‘ਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਏ.ਐਸ.ਆਈ. ਨੇ ਸ਼ਿਕਾਇਤਕਰਤਾ ਦੀ ਮਾਤਾ ਦਾ ਨਾਮ ਪੁਲਿਸ ਕੇਸ ਵਿੱਚੋਂ ਹਟਾਉਣ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ, ਜੋ ਬਾਅਦ ਵਿੱਚ 35 ਹਜ਼ਾਰ ਰੁਪਏ ‘ਤੇ ਤੈਅ ਹੋਈ। ਪਹਿਲਾਂ 5 ਹਜ਼ਾਰ ਰੁਪਏ ਲੈਣ ਤੋਂ ਬਾਅਦ ਉਹ ਬਾਕੀ 30 ਹਜ਼ਾਰ ਰੁਪਏ ਲੈਂਦਿਆਂ ਵਿਜੀਲੈਂਸ ਵੱਲੋਂ ਵਿਛਾਏ ਜਾਲ ਵਿੱਚ ਫਸ ਗਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
