ਲੁਧਿਆਣਾ ‘ਚ ਅੱਜ NH-44 ਰਹੇਗਾ ਜਾਮ, ਕਿਸਾਨਾਂ ਦੇ ਐਲਾਨ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਭਾਰੀ ਪਰੇਸ਼ਾਨੀ

ਨਿਊਜ਼ ਪੰਜਾਬ

15 ਜੁਲਾਈ,2026

ਲੁਧਿਆਣਾ ਵਾਸੀਆਂ ਅਤੇ ਨੈਸ਼ਨਲ ਹਾਈਵੇਅ-44 (NH-44) ਤੋਂ ਸਫ਼ਰ ਕਰਨ ਵਾਲੇ ਲੋਕਾਂ ਲਈ ਅੱਜ ਦਾ ਦਿਨ ਮੁਸ਼ਕਲ ਭਰਿਆ ਰਹਿ ਸਕਦਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵੱਲੋਂ ਆਪਣੀਆਂ ਸਥਾਨਕ ਅਤੇ ਰਾਜ ਪੱਧਰੀ ਮੰਗਾਂ ਨੂੰ ਲੈ ਕੇ ਸਵੇਰੇ 11 ਵਜੇ ਤੋਂ ਬਸਤੀ ਜੋਧੇਵਾਲ ਚੌਕ ‘ਤੇ ਰਾਸ਼ਟਰੀ ਰਾਜਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਇਸ ਪ੍ਰਦਰਸ਼ਨ ਕਾਰਨ ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੰਬੇ ਜਾਮ ਅਤੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸੰਭਵ ਹੋਵੇ ਤਾਂ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।