ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ਕਿਹਾ– ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਮਿਲ ਕੇ ਕਰੀਏ ਸਾਕਾਰ

ਨਿਊਜ਼ ਪੰਜਾਬ

15 ਜੁਲਾਈ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਹੋਏ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ‘ਰੰਗਲਾ ਪੰਜਾਬ’ ਟੀਮ ਵਿੱਚ ਨਿੱਘਾ ਸਵਾਗਤ ਕੀਤਾ ਹੈ।

 

ਸੋਸ਼ਲ ਮੀਡੀਆ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਸਾਰੇ ਅਧਿਕਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਆਪਣਾ ਫਰਜ਼ ਨਿਭਾਉਣਗੇ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਨੂੰ ਹੋਰ ਗਤੀ ਮਿਲੇਗੀ ਅਤੇ ‘ਰੰਗਲਾ ਪੰਜਾਬ’ ਦਾ ਸੁਪਨਾ ਹੋਰ ਮਜ਼ਬੂਤੀ ਨਾਲ ਸਾਕਾਰ ਹੋਵੇਗਾ।