ਨਿਊਜ਼ ਪੰਜਾਬ
16 ਜੁਲਾਈ 2026
ਦਿੱਲੀ ਦੇ ਜੰਤਰ-ਮੰਤਰ ‘ਤੇ ਵਾਤਾਵਰਣ ਕਾਰਕੁੰਨ ਸੋਨਮ ਵਾਂਗਚੁਕ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਭੁੱਖ ਹੜਤਾਲ 19ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣਾ ਸਮਰਥਨ ਪ੍ਰਗਟ ਕਰਨਗੇ। ਪਾਰਟੀ ਨੇ ਲੋਕਾਂ ਨੂੰ ਵੀ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਨਾਲ ਜੁੜਨ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਭੁੱਖ ਹੜਤਾਲ ਕਾਰਨ ਸੋਨਮ ਵਾਂਗਚੁਕ ਦਾ ਕਰੀਬ 9 ਕਿਲੋ ਭਾਰ ਘੱਟ ਹੋ ਚੁੱਕਾ ਹੈ, ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ, ਨੌਜਵਾਨਾਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ 20 ਜੁਲਾਈ ਨੂੰ ਹੋਣ ਵਾਲੀ “ਚੱਲੋ ਸੰਸਦ” ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ।
