ਸਰਹੱਦ ‘ਤੇ ਨਸ਼ਾ ਤਸਕਰੀ ਨੂੰ ਵੱਡਾ ਝਟਕਾ, 1.132 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ

ਨਿਊਜ਼ ਪੰਜਾਬ

16 ਜੁਲਾਈ,2026

ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਬੀ.ਐੱਸ.ਐੱਫ਼. ਦੀ 117 ਬਟਾਲੀਅਨ ਅਤੇ ਏ.ਐੱਨ.ਟੀ.ਐੱਫ਼. ਪੰਜਾਬ ਨੇ ਸਾਂਝੀ ਕਾਰਵਾਈ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਯਤਨ ਨੂੰ ਨਾਕਾਮ ਬਣਾਉਂਦਿਆਂ ਦੋ ਵਿਅਕਤੀਆਂ ਨੂੰ 1.132 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਉਨ੍ਹਾਂ ਕੋਲੋਂ ਦੋ ਪੈਕੇਟਾਂ ਵਿੱਚ ਬੰਦ ਹੈਰੋਇਨ ਬਰਾਮਦ ਹੋਈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।