ਪੰਜਾਬ ‘ਚ ਮੌਸਮ ਨੇ ਲਈ ਕਰਵਟ, ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ; 20 ਜੁਲਾਈ ਤੋਂ ਤਾਪਮਾਨ ਹੋਵੇਗਾ ਘੱਟ

ਨਿਊਜ਼ ਪੰਜਾਬ

19 ਜੁਲਾਈ 2026

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਹਲਕੀ ਬਾਰਿਸ਼ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਮੋਹਾਲੀ ਵਿੱਚ ਸਵੇਰੇ ਤੋਂ ਹੀ ਮੀਂਹ ਸ਼ੁਰੂ ਹੋ ਗਿਆ, ਜਦਕਿ ਚੰਡੀਗੜ੍ਹ ਵਿੱਚ ਬੱਦਲਵਾਈ ਦੇ ਬਾਵਜੂਦ ਮੌਸਮ ਸਾਫ਼ ਰਿਹਾ। ਵਿਭਾਗ ਨੇ ਸਵੇਰੇ 10:45 ਵਜੇ ਤੱਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ, ਖਮਾਣੋਂ, ਸਮਰਾਲਾ, ਰੂਪਨਗਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਟਾਲਾ, ਗੁਰਦਾਸਪੁਰ, ਪਠਾਨਕੋਟ ਅਤੇ ਹੋਰ ਕਈ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

 

ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਖੰਨਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਭੁੱਲਥ ਅਤੇ ਹੋਰ ਕਈ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 20 ਜੁਲਾਈ ਤੋਂ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। 20 ਤੋਂ 23 ਜੁਲਾਈ ਤੱਕ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ, ਗਰਜ-ਤੂਫ਼ਾਨ ਅਤੇ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।