ਨਿਊਜ਼ ਪੰਜਾਬ
19 ਜੁਲਾਈ,2026
ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਜਲੰਧਰ ਦੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਨਵੇਂ ਇਨਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ 2 ਕਰੋੜ 14 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਸੌਂਪਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਧੁਨਿਕ ਖੇਡ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਡਾਂ ਦੇ ਖੇਤਰ ਵਿੱਚ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ।
