ਨਿਊਜ਼ ਪੰਜਾਬ
ਆਪਣੇ ਆਪ ਨੂੰ ਬਦਲਣਾ ਸਭ ਤੋਂ ਵੱਡੀ ਜਿੱਤ….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ
*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੬ ਸਾਵਣ ੫੫੮,੨੧ ਜੁਲਾਈ ੨੦੨੬ ੴ* ☬ 🙏🙏🙏🙏
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ {ਪੰਨਾ 617}
ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
सोरठि महला ५ घरु २ दुपदे ੴ सतिगुर प्रसादि ॥
सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥ {पन्ना 617}
अर्थ: हे संत जनो! परमात्मा हरेक शरीर में मौजूद है। वह पूरी तरह सारे शरीरों में व्यापक है, वह सुंदर राम पानी में है, धरती में है।1। रहाउ।
हे भाई! जैसे सब पौधों में आग (गुप्त रूप में मौजूद) है, जैसे हरेक किस्म के दूध में घी (मक्खन) गुप्त मौजूद है, वैसे अच्छे-बुरे सब जीवों में प्रभू की ज्योति समाई हुई है, परमात्मा हरेक शरीर में है, सब जीवों में है।1।
हे भाई! नानक (उस) गुणों के खजाने परमात्मा की सिफत सालाह के गीत गाता है। गुरू ने (नानक का) भुलेखा दूर कर दिया है (तभी तो नानक को यकीन है कि) परमात्मा सब जीवों में बसता है (फिर भी) सदा (माया के मोह से) निर्लिप है, सब जीवों में समा रहा है।2।1।29।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏
