ਬਰਨਾਲਾ ਲਾਠੀਚਾਰਜ ਮਾਮਲੇ ‘ਚ SSP ਖ਼ਿਲਾਫ਼ ਸੂ-ਮੋਟੋ ਨੋਟਿਸ, 7 ਦਿਨਾਂ ‘ਚ ਮੰਗੀ ਰਿਪੋਰਟ

ਨਿਊਜ਼ ਪੰਜਾਬ

23 ਜੁਲਾਈ,2026

ਬਰਨਾਲਾ ਵਿੱਚ ਹੜਤਾਲ ਕਰ ਰਹੇ ਸਫ਼ਾਈ ਕਰਮਚਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਤਿੱਖੀ ਝੜਪ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਲਾਠੀਚਾਰਜ ਦੌਰਾਨ ਇੱਕ ਮਹਿਲਾ ਕਰਮਚਾਰੀ ਸਮੇਤ ਕਈ ਸਫ਼ਾਈ ਕਰਮਚਾਰੀ ਜ਼ਖ਼ਮੀ ਹੋਣ ਮਗਰੋਂ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ SSP ਬਰਨਾਲਾ ਖ਼ਿਲਾਫ਼ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਅਤੇ DGP ਨੂੰ 7 ਦਿਨਾਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਇਹ ਕਾਰਵਾਈ ਕੀਤੀ ਗਈ। ਇਹ ਮਾਮਲਾ ਹੁਣ ਸੂਬੇ ਦੀ ਸਿਆਸਤ ਅਤੇ ਪ੍ਰਸ਼ਾਸਨ ਵਿੱਚ ਚਰਚਾ ਦਾ ਕੇਂਦਰ ਬਣ ਗਿਆ ਹੈ।