27 ਜੁਲਾਈ ਤੋਂ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਬੰਦ, ਡਾਕਟਰਾਂ ਤੇ ਸਟਾਫ਼ ਨੇ ਕੀਤਾ ਹੜਤਾਲ ਦਾ ਐਲਾਨ

ਨਿਊਜ਼ ਪੰਜਾਬ

25 ਜੁਲਾਈ,2026

ਪੰਜਾਬ ਦੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾ ਨਿਭਾ ਰਹੇ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨੂੰ ਲੈ ਕੇ 27 ਜੁਲਾਈ 2026 ਤੋਂ ਅਣਮਿੱਥੇ ਸਮੇਂ ਲਈ OPD ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਹੈ।

ਸਾਂਝੇ ਫਰੰਟ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਵਾਰ ਗੱਲਬਾਤ ਅਤੇ ਮੰਗ-ਪੱਤਰ ਦੇਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਨੇ ਸਰਕਾਰ ਨੂੰ ਜਲਦੀ ਨੋਟੀਫਿਕੇਸ਼ਨ ਜਾਰੀ ਕਰਕੇ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਜਾਰੀ ਰਹੇਗੀ, ਜਿਸ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।