ਪੰਜਾਬ ਵਿੱਚ ਸਿਹਤ ਸੇਵਾਵਾਂ ਦਾ ਵੱਡਾ ਵਿਸਥਾਰ, ਅੱਜ ਤੋਂ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ

ਨਿਊਜ਼ ਪੰਜਾਬ

25 ਜੁਲਾਈ 2026

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਯੋਜਨਾ ਦਾ ਹੋਰ ਵਿਸਥਾਰ ਕਰਦਿਆਂ ਅੱਜ ਤੋਂ 100 ਨਵੇਂ ਕਲੀਨਿਕ ਸ਼ੁਰੂ ਕਰ ਦਿੱਤੇ ਹਨ। ਇਨ੍ਹਾਂ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। 25 ਤੋਂ 27 ਜੁਲਾਈ ਤੱਕ ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਵੱਖ-ਵੱਖ ਥਾਵਾਂ ‘ਤੇ ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕਰਨਗੇ। ਨਵੇਂ ਕਲੀਨਿਕਾਂ ਵਿੱਚ 73 ਸ਼ਹਿਰੀ ਅਤੇ 27 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ। ਹਰ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹੋਣਗੇ। ਹੁਣ ਤੱਕ 5.90 ਕਰੋੜ ਤੋਂ ਵੱਧ ਓਪੀਡੀ ਮਰੀਜ਼ ਅਤੇ 34.3 ਮਿਲੀਅਨ ਤੋਂ ਵੱਧ ਡਾਇਗਨੌਸਟਿਕ ਟੈਸਟ ਇਸ ਯੋਜਨਾ ਰਾਹੀਂ ਲੋਕਾਂ ਨੂੰ ਮੁਫ਼ਤ ਮਿਲ ਚੁੱਕੇ ਹਨ, ਜਿਸ ਨਾਲ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੀ ਹੈ।