ਨਿਊਜ਼ ਪੰਜਾਬ
26 ਜੁਲਾਈ,2026
ਮੋਗਾ ਜ਼ਿਲ੍ਹੇ ਦੇ ਬੁੱਟਰ ਕਸਬੇ ਵਿੱਚ ਦੇਰ ਰਾਤ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ 35 ਸਾਲਾ ਐਡਵੋਕੇਟ ਅਮਨਿੰਦਰ ਸਿੰਘ ਦੀ ਆਪਣੇ ਹੀ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਦੇ ਪੁੱਤਰ ਸਨ। ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਮਾਜਿਕ-ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
