ਕਦੀ ਕਿਸੇ ਦਾ ਬੁਰਾ ਨਾ ਸੋਚੋ……ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 27 ਜੁਲਾਈ 2026

ਨਿਊਜ਼ ਪੰਜਾਬ 

ਕਦੀ ਕਿਸੇ ਦਾ ਬੁਰਾ ਨਾ ਸੋਚੋ……ਵਿਚਾਰ ਭਾਈ ਪਿੰਦਰਪਾਲ ਸਿੰਘ ਜੀ 

*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੨ ਸਾਵਣ ੫੫੮,੨੭ ਜੁਲਾਈ ੨੦੨੬ ੴ* ☬ 🙏🙏🙏

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ {ਪੰਨਾ 525}

ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।

ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।

ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।

गूजरी स्री रविदास जी के पदे घरु ३

ੴ सतिगुर प्रसादि ॥

दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥ तनु मनु अरपउ पूज चरावउ ॥ गुर परसादि निरंजनु पावउ ॥४॥ पूजा अरचा आहि न तोरी ॥ कहि रविदास कवन गति मोरी ॥५॥१॥ {पन्ना 525}

अर्थ: दूध तो थनों से ही बछड़े ने झूठा कर दिया; फूल भौरे ने (सूँघ के) और पानी को मछली ने खराब कर दिया (सो, दूध, फूल और पानी ये तीनों ही झूठे हो जाने के कारण प्रभू के आगे भेटा के योग्य नहीं रह गए)।1।

हे माँ! गोबिंद की पूजा करने के लिए मैं कहाँ से कौन सी चीज ले के भेट करूँ? कोई और (स्वच्छ) फूल (आदि मिल) नहीं (सकता)। क्या मैं (इस कमी के कारण) उस सोहाने प्रभू को प्राप्त नहीं कर सकूँगा।?।1। रहाउ।

चंदन के पौधों को साँप चिपके हुए हैं (और उन्होंने चंदन को झूठा कर दिया है), जहर और अमृत (भी समुंद्र में) इकट्ठे ही बसते हैं।2।

सुगंधि आ जाने के कारण धूप दीप और नैवेद्य भी (झूठे हो जाते हैं), (फिर हे प्रभू! अगर तेरी पूजा इन चीजों के साथ ही हो सकती हो, तो यह झूठी चीजें तेरे आगे रख के) तेरे भगत किस तरह तेरी पूजा करें?।3।

(हे प्रभू! ) मैं अपना तन और मन अर्पित करता हूँ, तेरी पूजा के तौर पर भेट करता हूँ; (इसी भेटा से ही) सतिगुरू की मेहर की बरकति से तुझ माया-रहित को ढूँढ सकता हूँ।4।

रविदास कहता है– (हे प्रभू! अगर सुच्चे दूध, फूल, धूप, चंदन और नैवेद आदि की भेटा से ही तेरी पूजा हो सकती तो कहीं भी ये वस्तुएं स्वच्छ ना मिलने के कारण) मुझसे तेरी पूजा व भक्ति हो ही नहीं सकती, तो फिर (हे प्रभू!) मेरा क्या हाल होता?।5।1।

भाव: लोग देवी-देवताओं की मूर्तियों को अपनी और स्वच्छ जल, फूल और दूध आदि प्रसन्न करने के यत्न करते हैं; पर ये चीजें तो पहले ही झूठी हो जाती हैं। परमात्मा ऐसी चीजों की भेटा से खुश नहीं होता। वह तो तन मन की भेट माँगता है।

🙏🙏🙏🙏🙏