ਨਿਊਜ਼ ਪੰਜਾਬ
27 ਜੁਲਾਈ,2026
21 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਇਲਾਜ ਅਧੀਨ ਰਹੇ ਸਮਾਜ ਸੇਵੀ ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਨਿਕਲਣ ਮਗਰੋਂ ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਹੁਣ ਉਹ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਮਹਿਸੂਸ ਕਰ ਰਹੇ ਹਨ ਅਤੇ ਹੌਲੀ-ਹੌਲੀ ਖਾਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ, ਜਿਸ ਤੋਂ ਬਾਅਦ ਲੱਦਾਖ ਵਿੱਚ ਆਪਣੇ ਘਰ ਵਾਪਸ ਪਰਤਣਗੇ।
