ਪਠਾਨਕੋਟ ‘ਚ ਬੰਬ ਧਮਾਕਿਆਂ ਦੀ ਧਮਕੀ ਨਾਲ ਹੜਕੰਪ, ਨਗਰ ਨਿਗਮ, ਆਰਮੀ ਸਟੇਸ਼ਨ ਤੇ ਫੌਜੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ

ਨਿਊਜ਼ ਪੰਜਾਬ

27 ਜੁਲਾਈ,2026

ਪਠਾਨਕੋਟ ਨਗਰ ਨਿਗਮ ਦੇ ਕਮਿਸ਼ਨਰ ਦੀ ਅਧਿਕਾਰਤ ਈਮੇਲ ‘ਤੇ ਧਮਕੀ ਭਰਿਆ ਸੰਦੇਸ਼ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਈਮੇਲ ਵਿੱਚ ਨਗਰ ਨਿਗਮ ਦਫ਼ਤਰ, ਆਰਮੀ ਸਟੇਸ਼ਨ ਅਤੇ ਫੌਜੀ ਸਕੂਲਾਂ ਵਿੱਚ ਵਿਸਫੋਟਕ ਹਮਲੇ ਕਰਨ ਦੀ ਧਮਕੀ ਦਿੱਤੀ ਗਈ ਸੀ ਅਤੇ 15 ਅਗਸਤ ਤੋਂ ਪਹਿਲਾਂ ਫੌਜੀ ਠਿਕਾਣੇ ਖਾਲੀ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ‘ਤੇ ਆ ਗਈਆਂ ਹਨ। ਸਾਈਬਰ ਸੈੱਲ ਵੱਲੋਂ ਧਮਕੀ ਭਰੀ ਈਮੇਲ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਠਾਨਕੋਟ ਨਗਰ ਨਿਗਮ ਦਫ਼ਤਰ, ਆਰਮੀ ਸਕੂਲਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਗਈ ਹੈ।