ਮਜੀਠਾ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਰਪੰਚ ਤੇ ਪੰਚ ਨੇ ਫੜਿਆ ‘ਆਪ’ ਦਾ ਪੱਲਾ

ਨਿਊਜ਼ ਪੰਜਾਬ

28 ਜੁਲਾਈ,2026

ਹਲਕਾ ਮਜੀਠਾ ਦੇ ਪਿੰਡ ਮੋਗੋਸੋਹੀ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਮੌਜੂਦਾ ਸਰਪੰਚ ਹਰਪਾਲ ਸਿੰਘ ਅਤੇ ਪੰਚਾਇਤ ਮੈਂਬਰ ਕੇਵਲ ਸਿੰਘ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਦੋਵਾਂ ਆਗੂਆਂ ਦਾ ‘ਆਪ’ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਨੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕਾ ਮਜੀਠਾ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।