ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਦਾ ਦਿਹਾਂਤ, ਕੈਂਸਰ ਨਾਲ ਲੜਦਿਆਂ ਤੋੜਿਆ ਦਮ

ਨਿਊਜ਼ ਪੰਜਾਬ

28 ਜੁਲਾਈ,2026

ਪੰਜਾਬੀ ਅਤੇ ਬਾਲੀਵੁੱਡ ਗਾਇਕ-ਅਦਾਕਾਰ ਜੱਸੀ ਗਿੱਲ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੀ ਮਾਤਾ ਰਵਿੰਦਰ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਹ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਹੇ ਸਨ ਅਤੇ ਇਲਾਜ ਅਧੀਨ ਸਨ, ਪਰ 27 ਜੁਲਾਈ ਨੂੰ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 28 ਜੁਲਾਈ ਸਵੇਰੇ 10:30 ਵਜੇ ਜੱਦੀ ਪਿੰਡ ਜੰਡਾਲੀ (ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ) ਵਿੱਚ ਹੋਇਆ। ਇਸ ਦੁਖਦਾਈ ਖ਼ਬਰ ਤੋਂ ਬਾਅਦ ਸੰਗੀਤ ਅਤੇ ਫਿਲਮ ਜਗਤ ਨਾਲ ਜੁੜੀਆਂ ਕਈ ਹਸਤੀਆਂ ਅਤੇ ਪ੍ਰਸ਼ੰਸਕ ਜੱਸੀ ਗਿੱਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।