ਨਿਊਜ਼ ਪੰਜਾਬ
28 ਜੁਲਾਈ,2026
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ (NH-154A) ‘ਤੇ ਲਹਾੜ ਅਤੇ ਭਟੌਲੀ ਪਿੰਡਾਂ ਦੇ ਵਿਚਕਾਰ ਭਾਰੀ ਮੀਂਹ ਅਤੇ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ, ਪੁਲਿਸ ਅਤੇ ਫਾਇਰ ਵਿਭਾਗ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਕੇ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਡਲਹੌਜ਼ੀ ਸਿਵਲ ਹਸਪਤਾਲ ਭੇਜਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕਾਰਵਾਈ ਜਾਰੀ ਹੈ।
