ਨਿਊਜ਼ ਪੰਜਾਬ
28 ਜੁਲਾਈ,2026
ਆਮ ਆਦਮੀ ਕਲੀਨਿਕ ਦੇ ਕਰਮਚਾਰੀਆਂ ਨੇ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਆਪਣੀ ਹੜਤਾਲ 15 ਦਿਨਾਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ। ਫਰੰਟ ਦੇ ਆਗੂਆਂ ਨੇ ਕਿਹਾ ਕਿ ਜੇਕਰ 15 ਦਿਨਾਂ ਅੰਦਰ ਮੰਗਾਂ ‘ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਮਾਮਲੇ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
