ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਕੈਲਗਰੀ ਵੱਲੋਂ ਗੁਰਬਾਣੀ ਦੇ ਪਾਠ ਅਤੇ ਕੀਰਤਨ ਸਮਾਗਮ ਕੀਤਾ ਗਿਆ 

ਰਿਪੋਰਟ : ਗੁਰਨਾਮ ਕੌਰ

ਕੈਲਗਰੀ – ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਚਲ ਰਹੇ ਪਾਠਾਂ ਦੀ ਲੜੀ ਤਹਿਤ ਅੱਜ ਦਾ ਪਾਠ ਸੁਖਜਿੰਦਰ ਕੌਰ ਭੈਣ ਜੀ ਦੇ ਘਰ ਬਹੁਤ ਹੀ ਸ਼ਰਧਾ ਅਤੇ ਪ੍ਰੇਮ ਨਾਲ ਕੀਤਾ ਗਿਆ। ਗੁਰਜੀਤ ਕੌਰ ਬਵੇਜਾ, ਜਸਵੰਤ ਕੌਰ ਭਿੰਡਰ ਅਤੇ ਕਰਮਜੀਤ ਕੌਰ ਨੇ ਬਹੁਤ ਹੀ ਰਸਭਿੰਨਾ ਕੀਰਤਨ ਕੀਤਾ।

ਪਰਮਜੀਤ ਕੌਰ ਅਰੋੜਾ ਅਤੇ ਪਰਮਜੀਤ ਕੌਰ ਜੀ ਨੇ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦੇ ਪਾਠ ਦੀ ਸੇਵਾ ਪਰਮਜੀਤ ਕੌਰ ਅਤੇ ਚਰਨਜੀਤ ਕੌਰ ਮਲੋਹਤਰਾ ਜੀ ਨੇ ਨਿਭਾਈ।

ਇੰਦਰਜੀਤ ਕੌਰ ਗਰੇਵਾਲ ਭੈਣ ਜੀ ਨੇ ਪਰਿਵਾਰ ਦੀ ਨੇਕ ਕਮਾਈ ਵਿੱਚ ਬਰਕਤਾਂ ਪਾਉਣ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਪਰਿਵਾਰ ਨੇ ਚਾਹ ਅਤੇ ਸਨੈਕਸ ਨਾਲ ਸੰਗਤਾਂ ਦਾ ਸਵਾਗਤ ਕੀਤਾ। ਅਤੇ ਅਖੀਰ ਵਿੱਚ ਲੰਗਰ ਛਕਾਇਆ।

ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਮੁਖੀ ਸ੍ਰੀ ਮਤੀ ਗੁਰਜੀਤ ਕੌਰ ਬਵੇਜਾ ਨੇ ਸਾਰੇ ਪਰਿਵਾਰ ਦਾ ਧੰਨਵਾਦ ਕੀਤਾ। ਪਰਿਵਾਰ ਨੇ ਵੀ ਤਹਿ ਦਿਲੋਂ ਸੰਗਤਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਿਆ ਹੈ।ਸੋ ਸੰਗਤ ਹੀ ਮਹਾਨ ਹੈ।