ਨਿਊਜ਼ ਪੰਜਾਬ
ਸਾਡਾ ਮਨ ਡੋਲਦਾ ਕਿਉਂ ਹੈ?…..ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
Hukamnama ,Sri Darbar Sahib ji ,Sri Amritsar Sahib,ANG 751,3-JULY-2026
ਸੂਹੀ ਮਹਲਾ ੧ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥
ਵਿਆਖਿਆ: (ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧।ਰਹਾਉ। ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ । ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ । ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ।੨। (ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।੩। (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ । (ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤਿ੍ਰਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪। (ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ । ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ।੫। ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ । ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ । (ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੬। ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ । ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ । ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ।੨। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ । ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ । ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ।੮।੧।੨।
सूही महला १ घरु ९
ੴ सतिगुर प्रसादि ॥
कचा रंगु कसु्मभ का थोड़ड़िआ दिन चारि जीउ ॥ विणु नावै भ्रमि भुलीआ ठगि मुठी कूड़िआरि जीउ ॥ सचे सेती रतिआ जनमु न दूजी वार जीउ ॥१॥ रंगे का किआ रंगीऐ जो रते रंगु लाइ जीउ ॥ रंगण वाला सेवीऐ सचे सिउ चितु लाइ जीउ ॥१॥ रहाउ ॥ चारे कुंडा जे भवहि बिनु भागा धनु नाहि जीउ ॥ अवगणि मुठी जे फिरहि बधिक थाइ न पाहि जीउ ॥ गुरि राखे से उबरे सबदि रते मन माहि जीउ ॥२॥ चिटे जिन के कपड़े मैले चित कठोर जीउ ॥ तिन मुखि नामु न ऊपजै दूजै विआपे चोर जीउ ॥ मूलु न बूझहि आपणा से पसूआ से ढोर जीउ ॥३॥ नित नित खुसीआ मनु करे नित नित मंगै सुख जीउ ॥ करता चिति न आवई फिरि फिरि लगहि दुख जीउ ॥ सुख दुख दाता मनि वसै तितु तनि कैसी भुख जीउ ॥४॥ बाकी वाला तलबीऐ सिरि मारे जंदारु जीउ ॥ लेखा मंगै देवणा पुछै करि बीचारु जीउ ॥ सचे की लिव उबरै बखसे बखसणहारु जीउ ॥५॥ अन को कीजै मितड़ा खाकु रलै मरि जाइ जीउ ॥ बहु रंग देखि भुलाइआ भुलि भुलि आवै जाइ जीउ ॥ नदरि प्रभू ते छुटीऐ नदरी मेलि मिलाइ जीउ ॥६॥ गाफल गिआन विहूणिआ गुर बिनु गिआनु न भालि जीउ ॥ खिंचोताणि विगुचीऐ बुरा भला दुइ नालि जीउ ॥ बिनु सबदै भै रतिआ सभ जोही जमकालि जीउ ॥७॥ जिनि करि कारणु धारिआ सभसै देइ आधारु जीउ ॥ सो किउ मनहु विसारीऐ सदा सदा दातारु जीउ ॥ नानक नामु न वीसरै निधारा आधारु जीउ ॥८॥१॥२॥
अर्थ: हे भाई! जो लोग परमात्मा का प्रेम रंग लगा के रंगे जाते हैं उनके रंगे हुए मन को किसी और रंग की आवश्यक्ता नहीं रह जाती (नाम के रंगे हुए को) किसी और कर्म-सुहज की मुथाजी नहीं रहती। (पर ये नाम-रंग परमात्मा खुद ही देता है, सो) उस सदा-स्थिर रहने वाले को और (जीवों के मन को अपने प्रेम-रंग से) रंगने वाले प्रभू को चिक्त लगा के सिमरना चाहिए।1। रहाउ। (जीव माया की खूबसूरती को देख के फूलता है, पर इस माया का साथ कुसंभ के रंग जैसा ही है) कुसंभ के फूल का रंग कच्चा होता है, थोड़े समय ही रहता है, चार दिन ही टिकता है। माया की व्यापारिन जीव-स्त्री प्रभू-नाम से टूट के (माया-कुसंभ के) भुलेखे में गलत राह पर पड़ जाती है, ठॅगी जाती है, और इसके आत्मिक जीवन (की पूँजी) लुट जाती है। हे भाई! अगर सदा-स्थिर प्रभू के प्यार-रंग में रंगे जाएं, तो दोबारा बार-बार जन्म (के चक्कर) समाप्त हो जाते हैं।1। हे जीवात्मा! अगर तू चारों कुंटों में तलाशती फिरे तो भी सौभाग्य के बिना नाम-धन नहीं मिलता। अगर अवगुणों ने तेरे मन को ठग लिया है, और यदि इस आत्मिक अवस्था में तू (तीर्थ आदि पर भी) फिरती रहे, तो भी शिकारी की तरह बाहर झुकने की तरह तू (अपने इन उद्यमों से) कबूल नहीं होगी। जिनकी गुरू ने रक्षा की, जो गुरू के शबद की बरकति से मन में प्रभू-नाम से रंगे गए हैं, वही (माया के मोह व विकारों से) बचते हैं।2। (बगुले देखने में तो सफेद हैं, तीर्थों पर निवास भी करते हैं, पर समाधि लगा के पकड़ते मछलियाँ ही हैं, वैसे ही) जिनके कपड़े तो सफेद हैं पर मन मैले हैं और निर्दयी हैं उनके मुँह से (कहने पर मन में) प्रभू का नाम प्रकट नहीं होता वे (बाहर से साधु दिखते हैं पर असल में वे) चोर हैं, वे माया के मोह में फंसे हुए हैं।3। (माया-ग्रसित मनुष्य का) मन सदा दुनिया वाले चाव-मलार ही करता है और सदा सुख ही माँगता है, पर (जब तक) करतार उसके चिक्त में नहीं बसता, उसे बारंबार दुख व्यापते रहते हैं। (हाँ) जिस मन में सुख-दुख देने वाला परमात्मा बस जाता है, उसे कोई तृष्णा नहीं रह जाती (और वह सुखों की लालसा नहीं करता)।4। (जीव बंजारा यहाँ नाम का व्यापार करने आया है, पर जो जीव ये व्यापार बिसार के विकारों का कर्जा अपने सिर पर चढ़ाने लग जाता है, उस) कर्जाई को बुलावा आता है; जमराज उसके सर पर चोट मारता है, उसके सारे किए कर्मों का विचार करके उससे पूछता है और उससे वह लेखा माँगता है जो (उसके जिंम्मे) देना बनता है। जिस जीव बन्जारे के अंदर सदा-स्थिर प्रभू की लगन हो, वह जमराज की मार से बच जाता है, बख्शनेवाला प्रभू उस पर मेहर करता है।5। अगर परमात्मा के बिना किसी और को मित्र बनाया जाए, तो (ऐसे मित्र बनाने वाला) मिट्टी में मिल जाता है आत्मिक मौत मर जाता है। माया के बहुत सारे रंग-तमाशे देख के वह गलत राह पड़ जाता है, सही जीवन राह से टूट के वह जनम-मरण के चक्कर में पड़ जाता है। (इस चक्कर में से) परमात्मा की मेहर से निजात पाई जा सकती है, वह प्रभू मेहर की निगाह से (गुरू-चरणों में) मिला के अपने साथ मिला लेता है।6। हे गाफिल हुए ज्ञानहीन जीव! गुरू की शरण पड़े बिना परमात्मा के साथ गहरी सांझ की आस करनी व्यर्थ है। किए हुए अच्छे और बुरे संस्कार तो हर वक्त अंदर मौजूद ही हैं, (अगर गुरू की शरण ना पड़ें, तो वह अंदरूनी अच्छे-बुरे संस्कार अच्छी-बुरी तरफ ही खींचते हैं) और इस खींचातानी में (जीव) दुखी ही होता है। गुरू-शबद का आसरा लिए बिना दुनिया (दुनियावी) सहम में ग्रसित रहती है, ऐसी दुनिया को आत्मिक मौत ने (हर वक्त) अपनी ताक में रखा हुआ होता है।7। जिस करतार ने ये सृष्टि रची है, और रच के इसे टिकाया हुआ है, वह हरेक जीव को आसरा दे रहा है। उस को कभी भी मन से भुलाना नहीं,वह सदा ही सबको दातें देने वाला है। हे नानक! (अरदास कर कि) परमात्मा का नाम कभी ना भूले। परमात्मा निआसरों का आसरा है।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏
