ਨਿਊਜ਼ ਪੰਜਾਬ
1 ਅਗਸਤ,2026
ਪੰਜਾਬ ਸਰਕਾਰ ਅੱਜ 1 ਅਗਸਤ ਨੂੰ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਸੂਬੇ ਦੀਆਂ 40 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਟ੍ਰਾਂਸਫਰ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਪਠਾਨਕੋਟ ਤੋਂ ਇਸ ਸਕੀਮ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਯੋਜਨਾ ਅਨੁਸਾਰ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 3,000 ਰੁਪਏ ਅਤੇ ਐਸਸੀ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 4,500 ਰੁਪਏ ਦਿੱਤੇ ਜਾਣਗੇ। ਪਹਿਲੀ ਵਾਰ ਲਾਭਪਾਤਰੀਆਂ ਨੂੰ ਇੱਕੋ ਸਮੇਂ ਤਿੰਨ ਮਹੀਨਿਆਂ ਦੀ ਰਕਮ ਮਿਲੇਗੀ।
ਇਸ ਤੋਂ ਪਹਿਲਾਂ ਸਰਕਾਰ 32 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜ ਚੁੱਕੀ ਹੈ ਅਤੇ ਹੁਣ ਇਸ ਸਕੀਮ ਦਾ ਦਾਇਰਾ ਵਧਾ ਕੇ ਲਗਭਗ 72 ਲੱਖ ਮਹਿਲਾਵਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਵਿੱਚ ਕੁੱਲ 1.02 ਕਰੋੜ ਮਹਿਲਾ ਵੋਟਰ ਹਨ, ਜੋ ਸੂਬੇ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਰਕਾਰ ਦਾ ਦਾਅਵਾ ਹੈ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਵੱਲ ਇੱਕ ਵੱਡਾ ਕਦਮ ਹੈ।
