ਨਿਊਜ਼ ਪੰਜਾਬ
1 ਅਗਸਤ 2026
ਸਰਕਾਰ ਨੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਨੂੰ ਅਗਲੇ ਪੰਜ ਸਾਲਾਂ ਲਈ, ਯਾਨੀ 2030-31 ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਯੋਜਨਾ ਲਈ ₹3.15 ਲੱਖ ਕਰੋੜ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਯੋਜਨਾ ਅਧੀਨ ਯੋਗ ਕਿਸਾਨਾਂ ਨੂੰ ਹਰ ਸਾਲ ₹6,000 ਦੀ ਵਿੱਤੀ ਸਹਾਇਤਾ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬੀਜ, ਖਾਦ ਅਤੇ ਹੋਰ ਖੇਤੀਬਾੜੀ ਖਰਚਿਆਂ ਲਈ ਸਮੇਂ ਸਿਰ ਮਦਦ ਮਿਲੇਗੀ ਅਤੇ ਉਨ੍ਹਾਂ ਨੂੰ ਮਹਿੰਗੇ ਕਰਜ਼ਿਆਂ ਤੋਂ ਵੀ ਰਾਹਤ ਮਿਲੇਗੀ। ਹੁਣ ਤੱਕ ਇਸ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ₹4.47 ਲੱਖ ਕਰੋੜ ਤੋਂ ਵੱਧ ਦੀ ਰਕਮ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।
