ਨਿਊਜ਼ ਪੰਜਾਬ
1 ਅਗਸਤ,2026
ਉੱਤਰਾਖੰਡ ਦੇ ਹਰਿਦੁਆਰ ਵਿੱਚ ਗੰਗਾ ਨਹਿਰ ਦੇ ਜਟਵਾੜਾ ਪੁਲ ਨੇੜੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿਸ ਵਿੱਚ ਚੰਡੀਗੜ੍ਹ ਤੋਂ ਗੰਗਾ ਜਲ ਲੈਣ ਆਏ ਚਾਰ ਨੌਜਵਾਨ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, 16 ਤੋਂ 18 ਸਾਲ ਦੀ ਉਮਰ ਦੇ ਇਹ ਨੌਜਵਾਨ ਆਪਣੇ ਸਾਥੀਆਂ ਨਾਲ ਹਰਿਦੁਆਰ ਪਹੁੰਚੇ ਸਨ ਅਤੇ ਨਹਿਰ ਦੇ ਵਿਚਕਾਰ ਨਹਾਉਣ ਲਈ ਚਲੇ ਗਏ। ਇਸ ਦੌਰਾਨ ਇੱਕ ਨੌਜਵਾਨ ਅਚਾਨਕ ਡੂੰਘੇ ਪਾਣੀ ਵਿੱਚ ਫਸ ਗਿਆ ਅਤੇ ਡੁੱਬਣ ਲੱਗ ਪਿਆ। ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਾਕੀ ਤਿੰਨ ਨੌਜਵਾਨ ਵੀ ਪਾਣੀ ਦੇ ਤੇਜ਼ ਵਹਾਅ ਦੀ ਲਪੇਟ ਵਿੱਚ ਆ ਗਏ ਅਤੇ ਕੁਝ ਹੀ ਪਲਾਂ ਵਿੱਚ ਚਾਰੇ ਡੁੱਬ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਜਲ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕੀਤਾ ਗਿਆ। ਲੰਬੀ ਮੁਹਿੰਮ ਤੋਂ ਬਾਅਦ ਚਾਰਾਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਾਹਰ ਕੱਢ ਲਈਆਂ ਗਈਆਂ ਅਤੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤੀਆਂ ਗਈਆਂ। ਇਸ ਦਰਦਨਾਕ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
