ਨਿਊਜ਼ ਪੰਜਾਬ
1 ਅਗਸਤ,2026
ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਆਪਣੇ ਮਕਾਨ ਦਾ ਕਬਜ਼ਾ ਲੈਣ ਆਈ ਇੱਕ ਮਹਿਲਾ ‘ਤੇ ਇੱਕ ਵਕੀਲ ਨੇ ਗੋਲੀ ਚਲਾ ਦਿੱਤੀ। ਜ਼ਖ਼ਮੀ ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ, ਜੋ ਅਦਾਲਤ ਦੇ ਹੁਕਮਾਂ ਤਹਿਤ ਆਪਣੇ ਘਰ ਦਾ ਕਬਜ਼ਾ ਲੈਣ ਲਈ ਮੌਕੇ ‘ਤੇ ਪਹੁੰਚੀ ਸੀ। ਕਬਜ਼ਾ ਦਿਵਾਉਣ ਦੀ ਪ੍ਰਕਿਰਿਆ ਦੌਰਾਨ ਪੁਲਿਸ ਮੁਲਾਜ਼ਮ ਵੀ ਉੱਥੇ ਮੌਜੂਦ ਸਨ ਤਾਂ ਜੋ ਅਦਾਲਤੀ ਹੁਕਮਾਂ ਦੀ ਪਾਲਣਾ ਕਰਵਾਈ ਜਾ ਸਕੇ।
ਇਸ ਦੌਰਾਨ ਮਕਾਨ ‘ਤੇ ਕਬਜ਼ਾ ਕਰਕੇ ਬੈਠੇ ਵਕੀਲ ਜੇਪੀਐੱਸ ਚੱਢਾ ਨੇ ਮਨਵਿੰਦਰ ਕੌਰ ‘ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਤੋਂ ਬਾਅਦ ਮਹਿਲਾ ਜ਼ਮੀਨ ‘ਤੇ ਡਿੱਗ ਪਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਪੂਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
