ਲੁਧਿਆਣਾ ਵਿੱਚ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਦਾ ਉਦਘਾਟਨ, ਸਿੱਖਿਆ ਖੇਤਰ ਨੂੰ ਮਿਲੀ ਵੱਡੀ ਸੌਗਾਤ

ਨਿਊਜ਼ ਪੰਜਾਬ

2 ਅਗਸਤ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ 882 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕਰਕੇ ਨਵਾਂ ਰਿਕਾਰਡ ਬਣਾਇਆ ਹੈ, ਜਦਕਿ ਇਕੱਲੇ ਲੁਧਿਆਣਾ ਦੇ 160 ਵਿਦਿਆਰਥੀ ਸਫ਼ਲ ਰਹੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਹੋ ਰਹੀ ਹੈ। ਨਵੇਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੁਧਿਆਣਾ ਵਿੱਚ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਦਾ ਉਦਘਾਟਨ, ਸਿੱਖਿਆ ਖੇਤਰ ਨੂੰ ਮਿਲੀ ਵੱਡੀ ਸੌਗਾਤ ਅਤੇ ਖੇਡਾਂ ਦੀਆਂ ਉੱਚ ਪੱਧਰੀ ਸਹੂਲਤਾਂ ਉਪਲਬਧ ਹਨ, ਜੋ ਬੱਚਿਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਗੀਆਂ।