17 ਸਾਲਾ ਤਨਵੀ ਸ਼ਰਮਾ ਨੇ ਰਚਿਆ ਇਤਿਹਾਸ, ਤਾਇਪੇ ਓਪਨ ਦਾ ਖਿਤਾਬ ਜਿੱਤ ਕੇ ਵਧਾਇਆ ਪੰਜਾਬ ਦਾ ਮਾਣ

ਨਿਊਜ਼ ਪੰਜਾਬ

2 ਅਗਸਤ,2026

ਪੰਜਾਬ ਦੀ 17 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਨੇ ਤਾਇਪੇ ਓਪਨ ਸੁਪਰ-300 ਟੂਰਨਾਮੈਂਟ ਦਾ ਮਹਿਲਾ ਸਿੰਗਲਜ਼ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਫਾਈਨਲ ਮੁਕਾਬਲੇ ਵਿੱਚ ਤਨਵੀ ਨੇ ਵੀਅਤਨਾਮ ਦੀ ਥੁਈ ਲਿਨ ਨਗੁਏਨ ਨੂੰ 21-16, 21-16 ਨਾਲ ਹਰਾ ਕੇ ਆਪਣੇ ਕਰੀਅਰ ਦਾ ਪਹਿਲਾ BWF ਵਰਲਡ ਟੂਰ ਖਿਤਾਬ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਤਨਵੀ ਤਾਇਪੇ ਓਪਨ ਦੇ ਇਤਿਹਾਸ ਦੀ ਸਭ ਤੋਂ ਘੱਟ ਉਮਰ ਦੀ ਚੈਂਪੀਅਨ ਬਣ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਤਨਵੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ।