ਨਿਊਜ਼ ਪੰਜਾਬ
2 ਅਗਸਤ 2026
ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਜਲਦ ਹੀ ਵੱਡੀ ਖੁਸ਼ਖਬਰੀ ਆ ਸਕਦੀ ਹੈ। ਜੂਨ 2026 ਦੇ AICPI-IW ਅੰਕੜੇ ਜਾਰੀ ਹੋਣ ਤੋਂ ਬਾਅਦ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜੇਕਰ ਸਰਕਾਰ ਇਸ ਨੂੰ ਮਨਜ਼ੂਰੀ ਦਿੰਦੀ ਹੈ ਤਾਂ ਡੀਏ 60 ਫ਼ੀਸਦੀ ਤੋਂ ਵੱਧ ਕੇ 63 ਫ਼ੀਸਦੀ ਹੋ ਸਕਦਾ ਹੈ। ਇਸ ਨਾਲ ਲੱਖਾਂ ਕੇਂਦਰੀ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ ਵਿੱਚ ਵਾਧਾ ਹੋਵੇਗਾ ਅਤੇ ਜੁਲਾਈ 2026 ਤੋਂ ਲਾਗੂ ਹੋਣ ਦੀ ਸੂਰਤ ਵਿੱਚ ਬਕਾਇਆ ਰਕਮ ਵੀ ਮਿਲ ਸਕਦੀ ਹੈ। ਹਾਲਾਂਕਿ, ਨਵੇਂ ਡੀਏ ਬਾਰੇ ਅੰਤਿਮ ਫ਼ੈਸਲਾ ਕੇਂਦਰ ਸਰਕਾਰ ਦੇ ਅਧਿਕਾਰਤ ਐਲਾਨ ਤੋਂ ਬਾਅਦ ਹੀ ਹੋਵੇਗਾ।
