ਪ੍ਰਮਾਤਮਾ ਨੂੰ ਦਿੱਤਾ ਸਮਾਂ ਕਦੇ ਵਿਅਰਥ ਨਹੀਂ ਜਾਂਦਾ…..ਵਿਚਾਰ ਭਾਈ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 3 ਅਗਸਤ 2026

ਨਿਊਜ਼ ਪੰਜਾਬ 

ਪ੍ਰਮਾਤਮਾ ਨੂੰ ਦਿੱਤਾ ਸਮਾਂ ਕਦੇ ਵਿਅਰਥ ਨਹੀਂ ਜਾਂਦਾ…..ਵਿਚਾਰ ਭਾਈ ਸਰਬਜੀਤ ਸਿੰਘ ਜੀ 

*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੯ ਸਾਵਣ ੫੫੮, ੩ਅਗਸਤ ੨੦੨੬ ੴ* ☬ 🙏🙏🙏

*ਸਲੋਕੁ ਮਃ ੩ ॥*

*ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥*

*☬ ਪੰਜਾਬੀ ਵਿੱਚ ਵਿਆਖਿਆ :- ☬*

*ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ ਜੀ! (ਆਖੋ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ ਜੀ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥ ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥੬॥*

*सलोकु मः ३ ॥*

*सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ मन की सार न जाणनी हउमै भरमि भुलाइ ॥ गुर परसादी भउ पइआ वडभागि वसिआ मनि आइ ॥ भै पइऐ मनु वसि होआ हउमै सबदि जलाइ ॥ सचि रते से निरमले जोती जोति मिलाइ ॥ सतिगुरि मिलिऐ नाउ पाइआ नानक सुखि समाइ ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसु्मभ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥*

*अर्थ:-*

*अगर कोई मनुष्य चित लगा कर सेवा करे, तो सतिगुरू की (बताई) सेवा जरूर फल लगाती है; मन-इच्छत फल मिलता है, अहंकार मन में से दूर होता है; (गुरू की बताई कार माया के) बंधनों को तोड़ती है (बंधनों से) खलासी हो जाती है और सच्चे हरी में मनुष्य समाया रहता है। इस संसार में हरी का नाम दुर्लभ है, सतिगुरू के सनमुख मनुष्य के मन में आ कर वसता है; हे नानक जी! (कहो-) मैं सदके हूँ उन से जो अपने सतिगुरू की बताई कार करते हैं ॥१॥ मनमुख का मन उस के काबू से बाहर है, क्योंकि वह माया में जा कर लगा हुआ है; (नतीजा यह कि) उस को सपने में भी सुख नहीं मिलता, (उस की उम्र) सदा दुख में ही गुज़रती है। अनेकों पंडित लोग पढ़ पढ़ कर और सिध समाधियाँ लगा लगा कर थक गए हैं, कई कर्म कर के थक गए हैं; (पढ़ने से और समाधियों से) यह मन काबू नहीं आता। भेख करने वाले मनुष्य (भावार्थ, साधू लोग) कई भेख कर के और अठाहठ तीरर्थों पर नहा कर थक गए हैं; हउमै और भ्रम में भुले होया को मन की सोझी नहीं आई। बड़े भाग्य से सतिगुरू की कृपा द्वारा प्रभू का डर पैदा होता है और प्रभू मन में आ कर वसता है। (हरी का) डर पैदा होने से ही, और हउमै सतिगुरू के श़ब्द से जला कर ही मन वस में आता है। जो मनुष्य ज्योती-प्रभू में अपनी बिरती मिला कर सच्चे में रंगे गए हैं, वह निर्मल हो गए हैं; (पर) हे नानक जी! सतिगुरू के मिलने पर ही नाम मिलता है और सुख में लीन हो जाते हैं ॥२॥ राजों और राणों के यह रंग चार दिनों (भावार्थ, थोड़े समय) के लिए शोभनीय होते हैं; माया का यह रंग कसुंभे का रंग है (भावार्थ कसुंभे की तरह खिन में उत्तर जाता है), थोड़े समय में लह जाता है, (संसार से) चलने के समय माया साथ नहीं जाती, (पर इस के कारण किए) पाप अपने सिर पर लै जाते हैं। जब जम-काल ने पकड़ कर आगे ला लिया, तो (जीव) बहुत भय-भीत होता है; (मनुष्य-जन्म वाला) वह समय फिर मिलता नहीं, इस लिए पछताता है ॥६॥*

ਵਾਹਿਗੁਰੂ ਜੀ ਕਾ ਖਾਲਸਾ ॥

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏