ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਨਿਊਜ਼ ਪੰਜਾਬ

3 ਅਗਸਤ 2026

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਛੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

ਜਾਰੀ ਕੀਤੀ ਗਈ ਸੂਚੀ ਅਨੁਸਾਰ ਸੰਦੀਪ ਸਿੰਘ ਬਰਾੜ ਨੂੰ ਫਰੀਦਕੋਟ, ਸੰਜੀਵ ਮਿਨਹਾਸ ਨੂੰ ਹੁਸ਼ਿਆਰਪੁਰ ਦਿਹਾਤੀ, ਨੇਤਿਨ ਗੁਪਤਾ ਨਨੂੰ ਨੂੰ ਹੁਸ਼ਿਆਰਪੁਰ ਸ਼ਹਿਰੀ, ਅਨੂਪ ਸ਼ਰਮਾ ਨੂੰ ਖੰਨਾ, ਕੁਲਦੀਪ ਸਿੰਘ ਭਾਂਗੇਵਾਲਾ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਸਰਜੀਵਨ ਜਿੰਦਲ ਨੂੰ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ ਨੂੰ ਸੰਗਠਨ ਦੇ ਵਿਸਥਾਰ ਅਤੇ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।