ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ ਸਿਮਰਨ ਅਭਿਆਸ ਸਮਾਗਮ ਹੋਏ – ਕੁਲਵਿੰਦਰ ਸਿੰਘ ਬੈਨੀਪਾਲ 

ਨਾਮ ਸਿਮਰਨ ਕਰਨ ਨਾਲ ਮਨੁੱਖ ਨੂੰ ਅਧਿਆਤਮਕ ਅਤੇ ਆਤਮਿਕ ਸੁੱਖਾ ਦੀ ਪ੍ਰਾਪਤੀ ਹੁੰਦੀ ਹੈ – ਸੰਤ ਬਾਬਾ ਅਮੀਰ ਸਿੰਘ

—————————————————————

ਨਾਮ ਸਿਮਰਨ ਕਰਨ ਨਾਲ ਮਨੁੱਖ ਨੂੰ ਅਧਿਆਤਮਿਕ ਅਤੇ ਆਤਮਿਕ ਸੁੱਖਾ ਦੀ ਪ੍ਰਾਪਤੀ ਹੁੰਦੀ ਹੈ ਅਤੇ ਨਾਮ ਸਿਮਰਨ ਦੀ ਮਹਾਨਤਾ ਉਹ ਨਾਮ ਧੰਨ ਹੈ ਜੋ ਲੋਕ ਪਰਲੋਕ ਵਿੱਚ ਸਹਾਈ ਹੁੰਦਾ ਹੈ ਅਤੇ ਸੰਗਤਾਂ ਨੂੰ ਘਰ ਬਾਹਰ ਹਰ ਵੇਲੇ ਨਾਮ ਦਾ ਆਸਰਾ ਲੈਣਾ ਚਾਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸੰਗਤਾਂ ਅਤੇ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ 2 ਰੋਜਾ ਹਫ਼ਤਾਵਾਰੀ ਸਮਾਗਮਾਂ ਦੇ ਅੰਦਰ ਸੰਤ ਬਾਬਾ ਅਮੀਰ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਵੱਲੋਂ ਕੀਤਾ ਗਿਆ ।

ਇਹਨਾਂ ਤੋਂ ਪਹਿਲਾ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨੂੰ ਸੁੱਖਮਨੀ ਸਾਹਿਬ ਦੀ ਵਿਆਖਿਆ ਨਾਲ ਨਿਹਾਲ ਕੀਤਾ ਅਤੇ ਦੱਸਿਆ ਕਿ ਸੁੱਖਮਨੀ ਸਾਹਿਬ ਜੀ ਦੀ ਬਾਣੀ ਪੜਨ ਨਾਲ ਸੰਸਾਰ ਦੇ ਸਾਰੇ ਸੁੱਖ ਪ੍ਰਾਪਤ ਹੋ ਜਾਂਦੇ ਹਨ।

ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕੀ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖਸ਼ੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਬੱਚਾ ਅਤੇ ਹਰ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣਨਾ ਚਾਇਦਾ ਹੈ।

ਇਸ ਦੌਰਾਨ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਪਰਮਿੰਦਰ ਸਿੰਘ ਮਲਕੀਤ ਸਿੰਘ ਵਰਿੰਦਰ ਮੋਹਨ ਸਿੰਘ ਅਤੇ ਜਗਮੋਹਨ ਸਿੰਘ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸੰਤ ਬਾਬਾ ਅਮੀਰ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਦਾ ਸਨਮਾਨ ਕਿਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆ ਸੰਗਤਾਂ ਦਾ ਧੰਨਵਾਦ ਕਿਤਾ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀਆ ਭਰਕੇ ਆਪਣਾ ਜੀਵਨ ਸਫਲਾ ਕਿਤਾ। ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ ਅਤੇ ਸਮਾਗਮਾ ਵਿਚ ਹਾਜਰ ਹੋਏ ਗੁਰਦੁਵਾਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ ਬਲਬੀਰ ਸਿੰਘ ਦਰਸ਼ਨ ਸਿੰਘ ਮਲਕੀਤ ਸਿੰਘ ਵਰਿੰਦਰ ਮੋਹਨ ਸਿੰਘ ਚਰਨਜੀਤ ਸਿੰਘ ਪਾਇਲ ਰਘਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਯਸ਼ਪਾਲ ਸਿੰਘ ਤਜਿੰਦਰ ਸਿੰਘ ਤਰਲੋਕ ਸਿੰਘ ਸੱਚਦੇਵਾ ਪਰਮਜੀਤ ਸਿੰਘ ਜਗਜੀਵਨ ਸਿੰਘ ਸੋਹਣਪਾਲ ਗੁਰਿੰਦਰ ਸਿੰਘ ਚਾਵਲਾ ਬਲਬੀਰ ਸਿੰਘ ਜੋੜਾਂ ਘਰ ਵਾਲੇ ਅਤੇ ਬੀਬੀ ਦਵਿੰਦਰ ਕੌਰ ਮਨਜੀਤ ਕੌਰ ਕਰਮਜੀਤ ਕੌਰ ਕੁਲਜੀਤ ਕੌਰ ਰਾਜਨੀਇੰਦਰ ਕੌਰ ਅਤੇ ਰਵਿੰਦਰ ਕੌਰ ਰਹੇਜਾ।

ਵੱਖ ਵੱਖ ਸਮਾਗਮਾਂ ਦੀਆਂ ਤਸਵੀਰਾਂ :