ਕਾਂਵੜ ਯਾਤਰਾ ਕਾਰਨ ਯੂਪੀ ਦੇ ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ, 12 ਅਗਸਤ ਤੱਕ ਰਹਿਣਗੀਆਂ ਛੁੱਟੀਆਂ

ਨਿਊਜ਼ ਪੰਜਾਬ

4 ਅਗਸਤ,2026

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਾਂਵੜ ਯਾਤਰਾ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਕੂਲ 4 ਅਗਸਤ ਤੋਂ 12 ਅਗਸਤ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਵਿੱਚ ਵੀ ਛੁੱਟੀਆਂ ਰਹਿਣਗੀਆਂ, ਜਦਕਿ ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆਵਾਂ ਆਪਣੇ ਸਮੇਂ ਅਨੁਸਾਰ ਹੋਣਗੀਆਂ। ਬਾਗਪਤ, ਮੇਰਠ, ਮੁਜ਼ੱਫਰਨਗਰ, ਹਰਿਦੁਆਰ ਅਤੇ ਰਿਸ਼ੀਕੇਸ਼ ਵਿੱਚ ਵੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।