ਨਿਊਜ਼ ਪੰਜਾਬ
4 ਅਗਸਤ 2026
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦਿਆਂ ISI-ਸਮਰਥਿਤ ਦੋ ਸਰਹੱਦ ਪਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਨਾਬਾਲਗਾਂ ਸਮੇਤ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਗੈਰ-ਕਾਨੂੰਨੀ ਪਿਸਤੌਲ, ਚਾਰ ਪੈਟਰੋਲ ਬੋਤਲ ਬੰਬ ਅਤੇ ਨੌਂ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਸੁਰੱਖਿਆ ਏਜੰਸੀਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਇਸ ਦੇ ਵਿੱਤੀ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।
