ਚੰਡੀਗੜ੍ਹ ਦੇ ਪੀਐਸਆਈਡੀਸੀ ਦਫ਼ਤਰ ‘ਤੇ ਈਡੀ ਦਾ ਛਾਪਾ, ਸੰਜੀਵ ਅਰੋੜਾ ਮਾਮਲੇ ਨਾਲ ਜੁੜੇ ਦਸਤਾਵੇਜ਼ ਜ਼ਬਤ

ਨਿਊਜ਼ ਪੰਜਾਬ

4 ਅਗਸਤ,2026

ਚੰਡੀਗੜ੍ਹ ਦੇ ਸੈਕਟਰ-17 ਸਥਿਤ ਪੀਐਸਆਈਡੀਸੀ ਦਫ਼ਤਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਪੰਜਾਬ ਦੇ ਮੰਤਰੀ ਅਤੇ ਕਾਰੋਬਾਰੀ ਸੰਜੀਵ ਅਰੋੜਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਤਹਿਤ ਕੀਤੀ ਗਈ। ਈਡੀ ਦੀਆਂ ਟੀਮਾਂ ਨੇ ਦਫ਼ਤਰ ਤੋਂ ਕੁਝ ਮਹੱਤਵਪੂਰਨ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ ਹਨ, ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੂਜੇ ਪਾਸੇ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ‘ਤੇ ਸਪੱਸ਼ਟੀਕਰਨ ਮੰਗਿਆ ਹੈ। ਯਾਦ ਰਹੇ ਕਿ ਸੰਜੀਵ ਅਰੋੜਾ ਨੂੰ ਇਸ ਸਾਲ ਮਈ ਮਹੀਨੇ ਵਿੱਚ ਮਨੀ ਲਾਂਡਰਿੰਗ ਅਤੇ ਜਾਅਲੀ ਨਿਰਯਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਵੇਲੇ ਗੁਰੂਗ੍ਰਾਮ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ।