ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਆਰੰਭ – ਕੁਲਵਿੰਦਰ ਸਿੰਘ ਬੈਨੀਪਾਲ

ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕੀਰਤਨ ਲੜੀ ਜੋ ਕਿ ਅੱਜ 3 ਅਗਸਤ ਦਿਨ ਸੋਮਵਾਰ ਤੋਂ ਸ਼ੁਰੂ ਕੀਤੀ ਗਈ ਹੈ ਜੋ ਕਿ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਦੀ ਇਸਤ੍ਰੀ ਸਤਿਸੰਗ ਸਭਾ ਵਲੋਂ ਚਲਾਈ ਜਾ ਰਹੀ ਹੈ। ਇਹ ਲੜੀ 03 ਅਗਸਤ ਤੋਂ ਲੈਕੇ 07 ਅਗਸਤ ਤੱਕ ਚਲੇਗੀ ਕੀਰਤਨ ਲੜੀ ਦੀ ਪ੍ਰਥਾ ਵਿੱਚ ਸੰਗਤਾਂ ਦਾ ਭਰਪੂਰ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਕੇ ਹਾਜਰੀਆ ਭਰ ਰਹੀਆ ਹਨ। ਸੰਗਤਾਂ ਵੱਲੋਂ ਇਸ ਕਾਰਜ ਲਈ ਭਰਪੂਰ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਇਸ ਲੜੀ ਦੇ ਚਲਦਿਆਂ ਗੁਰੂ ਘਰ ਵਿਖੇ ਸਰਬ ਰੋਗ ਕਾ ਔਖਦ ਨਾਮ ਦਾ ਪਾਠ ਅਤੇ ਕੀਰਤਨ ਦੀ ਲੜੀ ਦੇ ਤਹਿਤ ਕੀਰਤਨ ਸਮਾਗਮ ਕੀਤੇ ਗਏ ਜਿਨ੍ਹਾਂ ਵਿੱਚ ਬੀਬੀ ਦਵਿੰਦਰ ਕੌਰ ਬੀਬੀ ਰਾਜਨੀਇੰਦਰ ਕੌਰ ਬੀਬੀ ਸਿਮਰਨ ਕੌਰ ਬੀਬੀ ਰਵਿੰਦਰ ਕੌਰ ਅਤੇ ਬੀਬੀ ਜਸਪਾਲ ਕੌਰ ਨੇ ਸਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਅਦ ਵਿੱਚ ਬੀਬੀ ਦਵਿੰਦਰ ਕੌਰ ਲੁਧਿਆਣੇ ਵਾਲੀਆ ਨੇ ਆਨੰਦ ਸਾਹਿਬ ਦੇ ਪਾਠ ਦੀ ਸੇਵਾ ਨਿਭਾਈ । ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ ਅਤੇ ਕੀਰਤਨ ਦਾ ਆਨੰਦ ਮਾਣਿਆ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੇ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸਾਰੀਆ ਇਸਤ੍ਰੀ ਸਤਿਸੰਗ ਦੀਆ ਬੀਬੀਆਂ ਦਾ ਧੰਨਵਾਦ ਕੀਤਾ ਲੜੀ ਵਿੱਚ ਇਸੇ ਤਰਾਂ ਉਤਸ਼ਾਹ ਬਣਾਏ ਰੱਖਣ ਵਾਸਤੇ ਕਿਹਾ। ਅਤੇ ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਬੀਬੀ ਦਵਿੰਦਰ ਕੌਰ ਅਮ੍ਰਿਤਪਾਲ ਕੌਰ ਜਸਪਾਲ ਕੌਰ ਮਖਿਜਾ ਸਰਬਜੀਤ ਕੌਰ ਰਵਿੰਦਰ ਕੌਰ ਢੱਲ ਸਿਮਰਨ ਕੌਰ ਕੁਲਜੀਤ ਕੌਰ ਕਰਮਜੀਤ ਕੌਰ ਮਨਜੀਤ ਕੌਰ ਚੱਗਰ ਰਵਿੰਦਰ ਕੌਰ ਰਹੈਜਾ ਰਵਿੰਦਰ ਕੌਰ ਜਸਵਿੰਦਰ ਕੌਰ ਸੋਢੀ, ਬਲਵਿੰਦਰ ਕੌਰ ਬੱਤਰ ਆਦਿ ਹਾਜ਼ਰ ਸਨ

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ ਜਸਪਾਲ ਕੌਰ ਮਖਿਜਾ ਰਵਿੰਦਰ ਰਹੇਜਾ ਅਤੇ ਬੀਬੀ ਰਵਿੰਦਰ ਕੌਰ ਢੱਲ ਕੀਰਤਨ ਦੀ ਸੇਵਾ ਕਰਦੇ ਹੋਏ।

————————

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਬੀਬੀ ਅਸ਼ਮੀਤ ਕੌਰ ਅਤੇ ਬੀਬੀ ਸਹਿਜ ਕੌਰ ਦੇ ਕੀਰਤਨੀ ਜੱਥੇ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਬੀਬੀ ਕੁਲਜੀਤ ਕੌਰ ਕਰਮਜੀਤ ਕੌਰ ਅਤੇ ਮਨਵਿੰਦਰ ਕੌਰ (ਪਿੰਕੀ)