ਨਿਊਜ਼ ਪੰਜਾਬ
6 ਅਗਸਤ,2026
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ‘ਬੀਇੰਗ ਹਿਊਮਨ’ ਜਵੈਲਰੀ ਸ਼ੋਅਰੂਮ ਨਾਲ ਜੁੜੇ ਕਥਿਤ ਧੋਖਾਧੜੀ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਤੇ ਸਬੰਧਤ ਕੰਪਨੀ ਦੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਅਰੁਣ ਗੋਇਲ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਸਲਮਾਨ ਖਾਨ ਦੇ ਭਰੋਸੇ ‘ਤੇ 2018 ਵਿੱਚ ਕਰੀਬ 3 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮਨੀਮਾਜਰਾ ਵਿੱਚ ਸ਼ੋਅਰੂਮ ਖੋਲ੍ਹਿਆ ਸੀ, ਪਰ ਕਾਰੋਬਾਰ ਵਿੱਚ ਭਾਰੀ ਨੁਕਸਾਨ ਹੋਇਆ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਅਤੇ ਦੋਸ਼ਾਂ ਬਾਰੇ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਕੰਪਨੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਇਸ ਸਮਝੌਤੇ ਨਾਲ ਸਲਮਾਨ ਖਾਨ ਦਾ ਕੋਈ ਸਿੱਧਾ ਸਬੰਧ ਨਹੀਂ ਸੀ।
