SGPC ਦੀ ਪ੍ਰਚਾਰ ਵਹੀਰ ਤਹਿਤ ਨਗਰ ਮਾਣੂਕੇ ਵਿਖੇ ਪਹਿਲੇ ਗੁਰਮਤਿ ਕੈਂਪ ਦੀ ਆਰੰਭਤਾ – ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਸੰਗਤ ਨੂੰ ਸ਼ਮੂਲੀਅਤ ਦੀ ਅਪੀਲ

Newspunjab.net

ਲੁਧਿਆਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਵਹੀਰ ਵੱਲੋਂ ਗੁਰੂ ਸਾਹਿਬ ਦਾ ਪਾਵਨ ਸੰਦੇਸ਼ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਹਲਕਾ ਜਗਰਾਉਂ ਦੇ ਪਿੰਡ ਮਾਣੂਕੇ ਸਥਿਤ ਗੁਰਦੁਆਰਾ ਜੌੜੀਆਂ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ 10 ਰੋਜ਼ਾ ਧਾਰਮਿਕ ਕੈਂਪ ਦੀ ਸ਼ੁਰੂਆਤ ਕੀਤੀ ਗਈ।

ਇਸ ਕੈਂਪ ਦੇ ਆਯੋਜਨ ਵਿੱਚ ਹਲਕਾ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਥੇ ਨੇ ਵੀ ਕੈਂਪ ਨੂੰ ਸਫਲ ਬਣਾਉਣ ਲਈ ਅਹਿਮ ਯੋਗਦਾਨ ਪਾਇਆ।

ਕੈਂਪ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਸਿਧਾਂਤਾਂ, ਗੁਰਬਾਣੀ, ਸਿੱਖ ਇਤਿਹਾਸ, ਰਹਿਤ-ਮਰਿਆਦਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ, ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਹੋਰ ਮਜ਼ਬੂਤੀ ਨਾਲ ਜੋੜਿਆ ਜਾ ਸਕੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ  ਕੀ ਕਿਹਾ, ਹੇਠ ਦਿਤੇ link ਨੂੰ ਟੱਚ ਕਰਕੇ ਸੁਣੋ 

https://x.com/i/status/2084943481928294669