————————————————————ਭਗਤ ਪੂਰਨ ਸਿੰਘ ਜੀ ਦਾ ਜਨਮ 4 ਜੂਨ 1904 ਨੂੰ ਸ਼ਹਿਰ ਲੁਧਿਆਣਾ ਦੇ ਪਿੰਡ ਰਾਜੇਵਾਲ ਵਿੱਚ ਹੋਇਆ =ਮਲਕੀਤ ਸਿੰਘ ਪ੍ਰੀਤ
———————————————————
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 34ਵੀ ਵਰਸੀ ਨੂੰ ਸਮਰਪਿਤ ਕੀਰਤਨ ਸ਼ਮਾਗਮ ਆਯੋਜਿਤ ਕਿਤੇ ਗਏ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ਸਮਾਗਮਾ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ।ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਜਗਦੀਪ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਭਗਤ ਪੂਰਨ ਸਿੰਘ ਜੀ ਦੇ ਜੀਵਨ ਵਾਰੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕੀ ਭਗਤ ਪੂਰਨ ਸਿੰਘ ਜੀ ਦਾ ਜਨਮ 4 ਜੂਨ 1904 ਨੂੰ ਸ਼ਹਿਰ ਲੁਧਿਆਣਾ ਦੇ ਨਾਲ ਲੱਗਦੇ ਸਾਡੇ ਪਿੰਡ ਰਾਜੇਵਾਲ ਵਿੱਚ ਹੋਇਆ ਸੀ ਉਨ੍ਹਾਂ ਦੀ ਮਾਤਾ ਦਾ ਨਾਮ ਮਹਿਤਾਬ ਕੌਰ ਅਤੇ ਪਿਤਾ ਦਾ ਨਾਮ ਲਾਲ਼ਾ ਸਿਬੂ ਮਲ ਸੀ ਇੰਨਾ ਦਾ ਬਚਪਨ ਦਾ ਨਾਮ ਰਾਮ ਜੀ ਦਾਸ ਸੀ ਭਾਰਤ ਸਰਕਾਰ ਨੇ ਉਹਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ 1984 ਦੇ ਘੱਲੂਘਾਰੇ ਤੋਂ ਬਾਅਦ ਪਦਮ ਸ਼੍ਰੀ ਅਵਾਰਡ ਸਰਕਾਰ ਨੂੰ ਵਾਪਿਸ ਕਰ ਦਿੱਤਾ ਸੀ ਅਤੇ 5 ਅਗਸਤ 1992 ਨੂੰ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ।ਅੱਜ ਵੀ ਸਾਡਾ ਸਾਰਾ ਪਿੰਡ ਇਸ ਗੱਲ ਤੇ ਫਖਰ ਮਹਿਸੂਸ ਕਰਦਾ ਹੈ ਕੀ ਭਗਤ ਪੂਰਨ ਸਿੰਘ ਸਾਡੇ ਪਿੰਡ ਰਾਜੇਵਾਲ ਤੋਂ ਸਨ।ਸਾਮ ਦੇ ਸਮਾਗਮਾਂ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜੀਆਂ।ਅਤੇ ਰਹਿਰਾਸ ਸੋਧਰ ਦੀ ਚੌਕੀ ਤੋਂ ਬਾਅਦ ਭਾਈ ਮਲਕੀਤ ਸਿੰਘ ਪ੍ਰੀਤ ਜਲੰਧਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੱਨਾ ਕੀਰਤਨ ਸ੍ਰਵਣ ਕਰਵਾਇਆ । ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ ਅਤੇ
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਤਜਿੰਦਰ ਸਿੰਘ ਅਤੇ ਸਰਬਜੀਤ ਸਿੰਘ ਚਗਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਮਲਕੀਤ ਸਿੰਘ ਪ੍ਰੀਤ ਜਲੰਧਰ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨਣ ਅਤੇ ਆਪਣਾ ਜੀਵਨ ਸਫਲਾ ਕਰਨ।ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਹਰਨੇਕ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਕ੍ਰਿਪਾਲ ਸਿੰਘ ਕਾਲੜਾ ਜਗਜੀਵਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ
