ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1ਵਿਖੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੇ ਸਮਾਗਮ ਅੱਜ – ਕੁਲਵਿੰਦਰ ਸਿੰਘ ਬੈਨੀਪਾਲ 

ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਚੋਜ਼ੀ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੇ ਗੁਰਮਤਿ ਕਥਾ ਅਤੇ ,ਕੀਰਤਨ ਸ਼ਮਾਗਮ ਅੱਜ ਮਿਤੀ 07 ਅਗਸਤ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ

ਦੱਸਿਆ ਕਿ ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਅਤੇ ਦਿਨ ਸ਼ੁਕਰਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ ਅਤੇ ਗਿਆਨੀ ਜਗਦੀਪ ਸਿੰਘ ਜੀ ਲੁੱਧਿਆਣੇ ਵਾਲੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਵਾਰੇ ਚਾਨਣਾ ਪਾਉਣਗੇ ਸਵੇਰ 9/30 ਵਜੇ ਤੋਂ 11 ਵਜੇ ਤੱਕ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਵਾਲੀਆਂ ਬੀਬੀਆਂ ਸੰਗਤਾਂ ਨੂੰ ਕੀਰਤਨ ਸ੍ਰਵਨ ਕਰਵਾਉਣਗੇ ਅਤੇ ਉਨ੍ਹਾਂ ਤੋਂ ਬਾਅਦ ਭਾਈ ਭੁਪਿੰਦਰ ਸਿੰਘ ਜੀ ਖਾਲਸਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ 11 ਵਜੇ ਤੋਂ 12:15 ਵਜੇ ਤੱਕ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਰਸਭੀਨਾਂ ਕੀਰਤਨ ਸ੍ਰਵਨ ਕਰਵਾਉਣਗੇ ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਾਰਤਾਏ ਜਾਣਗੇ । ਅਤੇ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਗੁਰਬਾਜ਼ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਅਨੰਦਪੁਰ ਸਾਹਿਬ ਵਾਲੇ ਸਾਮ 7/15ਵਜੈ ਤੋਂ 8/30ਵਜੈ ਤਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਉਣਗੇ ਅਤੇ ਅਤੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਨਗੇ। ਉਨ੍ਹਾਂ ਤੋਂ ਬਾਅਦ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਜੀ ਸਹੂਰ ਵਾਲੇ 8:30 ਤੋਂ 9:30 ਵਜੇ ਤੱਕ ਸੰਗਤਾਂ ਨੂੰ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਵਾਰੇ ਚਾਨਣਾ ਪਾਉਣਗੇ ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਏ ਜਾਣਗੇ।ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।