*ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਰਾਇ ਸਾਹਿਬ ਅਤੇ ਮਾਤਾ ਕ੍ਰਿਸ਼ਨ ਕੌਰ ਦੇ ਘਰ ਕੀਰਤਪੁਰ ਸਾਹਿਬ ਵਿਖੇ ਹੋਇਆ – ਕੁਲਵਿੰਦਰ ਸਿੰਘ ਬੈਨੀਪਾਲ*
*************************
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ!
ਇਸ ਸਬੰਧੀ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਪੰਥ ਦੇ ਮਹਾਨ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,
ਗੁਰਦੁਵਾਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗੰਗਨਦੀਪ ਸਿੰਘ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਦੇ ਸ਼ਬਦੀ ਜੱਥੇ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੇਵਾ ਸਕੰਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ! ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਦਿਆ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1ਦੇ ਮੁੱਖ ਸੇਵਾਦਾਰ
ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਸ.ਬੈਨੀਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮ ਅੰਦਰ ਭਾਈ ਗੁਰਬਾਜ਼ ਸਿੰਘ ਹਜ਼ੂਰੀ ਰਾਗੀ ਅਨੰਦਪੁਰ ਸਾਹਿਬ ਵਾਲੇ ਜਿੱਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਉੱਥੇ ਗਿਆਨੀ ਜਸਵਿੰਦਰ ਸਿੰਘ ਜੀ ਸਹੂਰ ਵਾਲੇ ਸੰਗਤਾਂ ਨੂੰ ਗੁਰਬਾਣੀ ਕਥਾ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਜੀਵਨ ਉਪਰ ਚਾਨਣਾ ਪਾਉਣਗੇ!ਇਸ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਬਲਬੀਰ ਸਿੰਘ ਅਤੇ ਯਸ਼ਪਾਲ ਸਿੰਘ ਦੇ ਨਾਲ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਚਰਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਜਸਪਾਲ ਕੌਰ ਮਖਿਜਾ ਸਤਬਜੀਤ ਕੌਰ ਰਵਿੰਦਰ ਕੌਰ ਢੱਲ ਕਰਮਜੀਤ ਕੌਰ ਕੁਲਜੀਤ ਕੌਰ, ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ।
