ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, BKI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਗ੍ਰੇਨੇਡ ਸਮੇਤ ਇੱਕ ਕਾਬੂ

ਨਿਊਜ਼ ਪੰਜਾਬ

10 ਅਗਸਤ,2026

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐਸਬੀਐਸ ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ISI-ਪ੍ਰਯੋਜਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 86-P ਹੈਂਡ ਗ੍ਰੇਨੇਡ ਬਰਾਮਦ ਕੀਤਾ ਹੈ। ਪੰਜਾਬ ਦੇ DGP ਗੌਰਵ ਯਾਦਵ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਿਦੇਸ਼-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੀਲਰ ਤੋਂ ਗ੍ਰੇਨੇਡ ਹਾਸਲ ਕੀਤਾ ਸੀ। ਪੁਲਿਸ ਹੁਣ ਇਸ ਮਾਡਿਊਲ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ, ਸਥਾਨਕ ਸਹਿਯੋਗੀਆਂ ਅਤੇ ਹਥਿਆਰਾਂ ਦੀ ਸਪਲਾਈ ਚੇਨ ਬਾਰੇ ਜਾਂਚ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਗ੍ਰੇਨੇਡ ਦੀ ਬਰਾਮਦਗੀ ਨਾਲ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਮਦਦ ਮਿਲੀ ਹੈ।