ਮੁਅੱਤਲ DIG ਐੱਚ.ਐੱਸ. ਭੁੱਲਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਹੋਈ ਰੱਦ

ਨਿਊਜ਼ ਪੰਜਾਬ

10 ਅਗਸਤ,2026

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਭੁੱਲਰ ਵੱਲੋਂ ਦਾਇਰ ਕੀਤੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ’ਤੇ ਪਿਛਲੇ ਬੁੱਧਵਾਰ ਨੂੰ ਕਰੀਬ ਡੇਢ ਘੰਟੇ ਤੱਕ ਚੱਲੀ ਵਿਸਥਾਰਤ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ, ਜਿਸ ’ਤੇ ਅੱਜ ਫੈਸਲਾ ਸੁਣਾਇਆ ਗਿਆ। ਭੁੱਲਰ ਦੀ ਗ੍ਰਿਫ਼ਤਾਰੀ ਅਕਤੂਬਰ 2025 ਵਿੱਚ ਸੀਬੀਆਈ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਗਈ ਸੀ। ਦੋਸ਼ ਹੈ ਕਿ ਉਹ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ 5 ਲੱਖ ਰੁਪਏ ਲੈਂਦੇ ਹੋਏ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਸੀਬੀਆਈ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਭੁੱਲਰ ਦੇ ਠਿਕਾਣਿਆਂ ਤੋਂ ਵੱਡੀ ਮਾਤਰਾ ਵਿੱਚ ਨਕਦੀ, ਸੋਨਾ, ਲਗਜ਼ਰੀ ਘੜੀਆਂ, ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼, ਬੈਂਕ ਖਾਤਿਆਂ ਦੀ ਜਾਣਕਾਰੀ, ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਸੀ। ਹੁਣ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਭੁੱਲਰ ਲਈ ਕਾਨੂੰਨੀ ਮੁਸ਼ਕਲਾਂ ਹੋਰ ਵਧ ਗਈਆਂ ਹਨ।