ਗੁਰਬਾਣੀ ਕੀਰਤਨ ਦੇ ਪ੍ਰਚਾਰ’ਚ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਦਾ ਅਹਿਮ ਯੋਗਦਾਨ = ਮਾਤਾ ਵਿਪਨਪ੍ਰੀਤ ਕੌਰ ਜੀ
ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ( ਗੁਰਮੁਖਿ ਸਖੀ ਸਹੇਲੀਆ) ਮਹੀਨਾ ਵਾਰੀ ਗੁਰਮਤਿ ਸਮਾਗਮ ਅੱਜ , ਬੀਬੀ ਵੀਰੋ ਦੇ ਜੀਵਨ ਵਾਰੇ ਚਾਨਣਾ ਪਾਉਣਗੇ ਗਿਆਨੀ ਮਾਨ ਸਿੰਘ – ਕੁਲਵਿੰਦਰ ਸਿੰਘ ਬੈਨੀਪਾਲ
ਸਨਮਾਨਿਤ ਬੀਬੀਆਂ


ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਇਸਤ੍ਰੀ ਸਤਿਸੰਗ ਸਭਾ ਦੇ 2 ਸਾਲ ਸਫਲਤਾਪੂਰਵਕ ਸੰਪੂਰਨ ਹੋਣ ਅਤੇ ਅਗਲੇ 2 ਸਾਲਾਂ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ । ਇਸ ਮੌਕੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। 
11 ਅਗਸਤ ਦਿਨ ਮੰਗਲਵਾਰ ਨੂੰ ਵਿਸ਼ੇਸ਼ ਪ੍ਰੋਗਰਾਮ
ਮਹਾਨ ਸਤਿਕਾਰਿਤ ਪੰਥਕ ਬੀਬੀਆਂ ਦੀ ਜੀਵਨੀ ਵਾਰੇ ਮਹੀਨਾ ਵਾਰੀ ਸਮਾਗਮ ( ਗੁਰਮੁਖਿ ਸਖੀ ਸਹੇਲੀਆ ) ਗੁਰਮਤਿ ਵਿਚਾਰਾਂ ਅਤੇ ਕੀਰਤਨ ਸਮਾਗਮ ਗੁਰਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲੁੱਧਿਆਣੇ ਦੀਆਂ ਸਾਰੀਆ ਇਸਤ੍ਰੀ ਸਤਿਸੰਗ ਸਭਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 11 ਅਗਸਤ ਦਿਨ ਮੰਗਲਵਾਰ ਨੂੰ ਦੁਪਹਿਰ 2:00 ਵੱਜੇ ਤੋਂ 5:00 ਵੱਜੇ ਤੱਕ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕਰਵਾਇਆ ਜਾਂ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੀਆਂ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸੀਆਂ ਕੀ ਸਮਾਗਮ ਅੰਦਰ ਕੀਰਤਨ 2:00 ਵੱਜੇ ਤੋਂ 4:30 ਵੱਜੇ ਤੱਕ ਇਸਤ੍ਰੀ ਸਤਿਸੰਗ ਸਭਾਵਾਂ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਸਾਬਕਾ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ 3:45 ਵੱਜੇ ਤੋਂ 4:45 ਵੱਜੇ ਤੱਕ ਸੰਗਤਾਂ ਨੂੰ ਬੀਬੀ ਵੀਰੋ ਜੀ ਦੇ ਜੀਵਨ ਵਾਰੇ ਵਿਸਥਾਰ ਨਾਲ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ । ਏਨਾ ਸਮਾਗਮਾਂ ਵਿੱਚ ਸ਼ਹਿਰ ਦੀਆਂ ਸਾਰੀਆਂ ਇਸਤ੍ਰੀ ਸਤਿਸੰਗ ਸਭਾਵਾਂ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਅਤੇ ਸੰਤ ਬਾਬਾ ਅਮੀਰ ਸਿੰਘ ਜੀ ਵਿਸ਼ੇਸ਼ ਤੋਰ ਤੇ ਹਾਜ਼ਰੀ ਭਰਨਗੇ।
ਅੱਜ ਹੋਏ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਅਰਵਿੰਦਰ ਸਿੰਘ ਜੀ ਨੂਰ, ਭਾਈ ਹਰਵਿੰਦਰ ਸਿੰਘ ਜੀ ਅਤੇ ਭਾਈ ਬਲਦੇਵ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ) ਵਾਲੀਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਆਈਆਂ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਭਾਰੀ ਗਿਣਤੀ ਵਿੱਚ ਆਇਆ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਲਿਆ ਅਤੇ ਆਪਣਾ ਜੀਵਨ ਸਫਲਾਂ ਕੀਤਾ ।
ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਦਰਸ਼ਨ ਸਿੰਘ ਅਤੇ ਮਲਕੀਤ ਸਿੰਘ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਾਂਝੇ ਰੂਪ ਵਿੱਚ ਰਾਗੀ ਸਿੰਘਾਂ ਦਾ ਸਨਮਾਨ ਕੀਤਾ।ਇਸ ਸ਼ੁਭ ਅਵਸਰ ‘ਤੇ ਇਸਤ੍ਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਸੀਨੀਅਰ ਮੈਂਬਰ ਸ.ਪਰਮਿੰਦਰ ਸਿੰਘ ਜੀ ਨੂੰ ₹1,01,000 (ਇੱਕ ਲੱਖ ਇੱਕ ਹਜ਼ਾਰ ਰੁਪਏ) ਦੀ ਰਾਸ਼ੀ ਭੇਟ ਕੀਤੀ ਗਈ।
ਇਸ ਤੋਂ ਇਲਾਵਾ, ਨਵੀਂ ਬਣੀ ਇਸਤ੍ਰੀ ਸੰਗਤ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ—ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਬਲਵਿੰਦਰ ਕੌਰ ਬਤਰਾ, ਬੀਬੀ ਸਿਮਰਨ ਕੌਰ, ਬੀਬੀ ਅੰਮ੍ਰਿਤਪਾਲ ਕੌਰ ਅਤੇ ਬੀਬੀ ਕਰਮਜੀਤ ਕੌਰ ਅਤੇ ਬੀਬੀ ਰਾਜਨੀਇੰਦਰ ਕੌਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਭਾਈ ਅਰਵਿੰਦਰ ਸਿੰਘ ਜੀ ਨੂਰ ਭਾਈ ਹਰਵਿੰਦਰ ਸਿੰਘ ਭਾਈ ਬਲਦੇਵ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਪਰਮਿੰਦਰ ਸਿੰਘ ਜੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਇਸਤ੍ਰੀ ਸਤਿਸੰਗ ਸਭਾ ਨਾਲ ਜੁੜੀਆਂ ਬੀਬੀਆਂ ਅਗਲੇ 2 ਸਾਲਾਂ ਦੀ ਸ਼ੁਰੂਆਤ ਮੌਕੇ ਸਮੂਹ ਮੈਂਬਰਾਂ ਨੇ ਭਵਿੱਖ ਵਿੱਚ ਵੀ ਨਿਸ਼ਕਾਮ ਸੇਵਾ ਅਤੇ ਧਾਰਮਿਕ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਅੱਗੇ ਵਧਾਉਣ ਦਾ ਸੰਕਲਪ ਲਿਆ।
ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਉਹਨਾਂ ਨੇ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਗਤ ਅਤੇ ਸੇਵਾ ਨਾਲ ਜੁੜ ਕੇ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਜੀਵਨ ਵਿੱਚ ਚੜ੍ਹਦੀ ਕਲਾ ਪ੍ਰਾਪਤ ਹੁੰਦੀ ਹੈ ਉਹਨਾਂ ਕਿਹਾ ਕਿ ਬੀਬੀਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ ਕੇ ਯੋਗਦਾਨ ਪਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਉਹਨਾਂ ਨੇ ਇਸਤ੍ਰੀ ਸਤਿਸੰਗ ਸਭਾ ਦੀਆਂ ਸਮੂਹ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਮਿਲ ਜੁਲ ਕੇ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਨੌਜਵਾਨ ਪੀੜੀ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਯਤਨਸ਼ੀਲ ਰਹਿਣ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਇਸਤ੍ਰੀ ਸਤਿਸੰਗ ਸਭਾ ਦੀਆਂ ਸਮੂਹ ਬੀਬੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਇਸਤ੍ਰੀ ਸਤਿਸੰਗ ਸਭਾ ਵੱਲੋਂ ਗੁਰਬਾਣੀ ਕੀਰਤਨ ਅਤੇ ਧਾਰਮਿਕ ਸੇਵਾਵਾਂ ਵਿੱਚ ਪਾਇਆ ਗਿਆ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ ਉਹਨਾਂ ਕਿਹਾ ਕਿ ਇਸਤ੍ਰੀ ਸਤਿਸੰਗ ਸਭਾ ਵੱਲੋਂ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ ਨਾਲ ਸਮਾਜ ਵਿੱਚ ਸੇਵਾ ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।ਬੈਨੀਪਾਲ ਨੇ ਸਾਰੀਆਂ ਆਇਆ ਸੰਗਤਾਂ ਦਾ ਧੰਨਵਾਦ ਕਰਦੀਆਂ ਕਿਹਾ ਕੀ ਸੰਗਤਾਂ ਟਾਈਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨੀਆਂ ਕਰਨ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਸਮਾਗਮਾਂ ਵਿੱਚ ਹਾਜ਼ਰ ਹੋਏ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਮਲਕੀਤ ਸਿੰਘ ਗੁਰਦੀਪ ਸਿੰਘ ਕਾਲੜਾ ਰਘਵੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਯਸ਼ਪਾਲ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਚਰਨਜੀਤ ਸਿੰਘ ਪਾਇਲ ਜਗਜੀਵਨ ਸਿੰਘ ਸੋਹਣਪਾਲ ਬੀਬੀ ਦਵਿੰਦਰ ਕੌਰ ਮਨਜੀਤ ਕੌਰ ਬਲਵਿੰਦਰ ਕੌਰ ਬੱਤਰਾ ਕੁਲਜੀਤ ਕੌਰ ਕਰਮਜੀਤ ਕੌਰ ਸਿਮਰਨ ਕੌਰ ਰਵਿੰਦਰ ਕੌਰ ਰਹੇਜਾ ਰਾਜਨੀਇੰਦਰ ਕੌਰ ਜਸਲੀਨ ਕੌਰ ਹਰਸਿਮਰਨ ਕੌਰ
