ਨਿਊਜ਼ ਪੰਜਾਬ
ਰੱਬ ਨੂੰ ਦਿੱਤਾ ਸਮਾਂ ਕਦੇ ਵਿਅਰਥ ਨਹੀਂ ਜਾਂਦਾ…..ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ
🙏🙏🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੨੭ ਸਾਵਣ ੫੫੮,੧੧ ਅਗਸਤ ੨੦੨੬ ੴ* ☬ 🙏🙏🙏🙏🙏
ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ {ਪੰਨਾ 612-613}
ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।
ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।
सोरठि महला ५ ॥
चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥ {पन्ना 612-613}
अर्थ: हे भाई! परमात्मा की आराधना करने से निरोग हो जाते हैं, आत्मिक आनंद बना रहता है। पर जिस मनुष्य को मेरा प्यारा प्रभू भूल जाता है, उस पर (ऐसे) जानो (जैसे) लाखों तकलीफ़ें आ पड़ती हैं। रहाउ।
हे भाई! जिन मनुष्यों का मन प्रभू के कमल फूल जैसे कोमल चरणों में परच जाता है, वह मनुष्य (माया की ओर से) पूरे तौर पर संतोषी रहते हैं। पर, जिस जिस मनुष्य के हृदय में परमात्मा के अमूल्य गुण नहीं आ के बसते, वे मनुष्य माया की तृष्णा में फंसे रहते हैं।1।
हे प्रभू! जिन मनुष्यों ने तेरा आसरा लिया, वे तेरी शरण में रह के सुख पाते हैं। पर, हे भाई! जिन मनुष्यों को सर्व-व्यापक करतार भूल जाता है, वे मनुष्य दुखियों में गिने जाते हैं।2।
हे भाई! जिन मनुष्यों ने गुरू की आज्ञा मान के परमात्मा में सुरति जोड़ ली, उन्होंने बड़ा आनंद बड़ा रस पाया। पर जो मनुष्य परमात्मा को भुला के गुरू की ओर से मुँह मोड़ के रखते हैं वे भयानक नर्क में पड़े रहते हैं।3।
हे नानक! (जीवों के क्या वश?) जिस काम में परमात्मा किसी जीव को लगाता है उसी काम में वह लगा रहता है, हरेक जीव वैसा ही काम करता है। जिन मनुष्यों ने (प्रभू की प्रेरणा से) संत-जनों का आसरा लिया है वे अंदर से प्रभू के चरणों में मस्त रहते हैं।4।4।15।
🙏🙏🙏🙏🙏
